ਢਿਲਵਾਂ ਪੁਲਿਸ ਵਲੋਂ 225 ਅਫੀਮ,ਗੱਡੀ ਸਣੇ ਦੋ ਵਿਅਕਤੀ ਕਾਬੂ
ਢਿਲਵਾਂ (ਕਪੂਰਥਲਾਂ), 25 ਜੁਲਾਈ (ਗੋਬਿੰਦ ਸੁਖੀਜਾ)- ਢਿਲਵਾਂ ਪੁਲਿਸ ਨੇ 225 ਗ੍ਰਾਮ ਅਫੀਮ ਅਤੇ ਗੱਡੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਢਿਲਵਾਂ ਹਰਜਿੰਦਰ ਸਿੰਘ ਨੇ ਦੱਸਿਆ ਕਿ ਐਸ.ਆਈ. ਕੁਲਦੀਪ ਸਿੰਘ ਆਪਣੇ ਸਾਥੀਆਂ ਨਾਲ ਗਸ਼ਤ ਦੌਰਾਨ ਹਾਈ-ਟੈਕ ਨਾਕਾ ਢਿਲਵਾਂ ਵਿਖੇ ਅੰਮ੍ਰਿਤਸਰ ਵਾਲੇ ਪਾਸੇ ਤੋਂ ਆ ਰਹੀਆਂ ਗੱਡੀਆਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਅੰਮ੍ਰਿਤਸਰ ਵਾਲੇ ਪਾਸੇ ਤੋਂ ਇਕ ਗੱਡੀ ਆਈ ਅਤੇ ਜਦੋਂ ਇਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ।
ਸ਼ੱਕ ਪੈਣ 'ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਰ ਨੂੰ ਰੋਕਿਆ ਗਿਆ ਅਤੇ ਸਵਾਰਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੀ ਪਛਾਣ ਗੁਰਮੁਖ ਸਿੰਘ ਵਾਸੀ ਪਿੰਡ ਮੁੰਡੀ ਕਾਲੂ, ਥਾਣਾ ਲੋਹੀਆਂ, ਜਲੰਧਰ ਅਤੇ ਰੇਸ਼ਮ ਸਿੰਘ ਵਾਸੀ ਪਿੰਡ ਖੋਆਸਪੁਰ, ਥਾਣਾ ਗੋਇੰਦਵਾਲ ਸਾਹਿਬ, ਤਰਨਤਾਰਨ ਵਜੋਂ ਕੀਤੀ। ਤਲਾਸ਼ੀ ਦੌਰਾਨ ਉਸ ਕੋਲੋਂ 225 ਗ੍ਰਾਮ ਵਜ਼ਨ ਦੀ ਅਫੀਮ ਬਰਾਮਦ ਹੋਈ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਢਿਲਵਾਂ ਪੁਲਿਸ ਸਟੇਸ਼ਨ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
;
;
;
;
;
;
;
;