ਘਣੀਏ ਕੇ ਬਾਂਗਰ ਦੇ ਇਕਲੌਤੇ ਪੁੱਤਰ ਦੀ ਦੁਬਈ ਵਿਚ ਸੜਕ ਹਾਦਸੇ ਵਿਚ ਮੌਤ
ਫਤਿਹਗੜ੍ਹ ਚੂੜੀਆਂ (ਗੁਰਦਾਸਪੁਰ), 26 ਜੁਲਾਈ (ਅਵਤਾਰ ਸਿੰਘ ਰੰਧਾਵਾ)- ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਂਗਰ ਵਿਖੇ ਉਸ ਵਕਤ ਸੋਗ ਦੀ ਲਹਿਰ ਛਾ ਗਈ ਜਿਸ ਵਕਤ ਪਿਛਲੇ ਕਰੀਬ ਸਵਾ ਸਾਲ ਤੋਂ ਦੁਬਈ ਗਏ ਇਕਲੌਤੇ ਪੁੱਤਰ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਪਹੁੰਚੀ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਨੇ ਭਰੇ ਮਨ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਾਜਬੀਰ ਸਿੰਘ ਕਰੀਬ ਸਵਾ ਸਾਲ ਪਹਿਲਾਂ ਦੁਬਈ ਦੇ ਰੈਸਲਖੇਮ ਵਿਖੇ ਪਹੁੰਚਿਆ ਸੀ, ਜੋ ਡਰਾਈਵਰੀ ਕਰਦਾ ਸੀ। ਬੀਤੇ ਦਿਨ ਅਚਾਨਕ ਸੜਕ ਹਾਦਸਾ ਹੋਣ ਕਰਕੇ ਉਸ ਦੀ ਮੌਤ ਹੋ ਗਈ। ਜਿਨ੍ਹਾਂ ਨੇ ਭਾਰਤ ਅਤੇ ਦੁਬਈ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜਦਾ ਕੀਤਾ ਜਾਵੇ, ਤਾਂ ਕਿ ਉਹ ਆਪਣੇ ਪੁੱਤਰ ਦੀਆਂ ਆਖਰੀ ਰਸਮਾਂ ਕਰ ਸਕਣ।
;
;
;
;
;
;
;
;
;