ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਪੁਤਲਾ ਫੂਕ ਪ੍ਰਦਰਸ਼ਨ
ਗੁਰੂਹਰਸਹਾਏ (ਫ਼ਿਰੋਜ਼ਪੁਰ), 26 ਜੁਲਾਈ (ਕਪਿਲ ਕੰਧਾਰੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਅਤੇ ਗੁਰਬਖਸ਼ ਸਿੰਘ ਦੀ ਅਗਵਾਈ ਹੇਠ ਅੱਜ ਥਾਣਾ ਗੁਰੂ ਹਰਸਹਾਏ ਦੇ ਗੇਟ ਅੱਗੇ ਕਿਸਾਨਾਂ ਨੇ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕੁਲਦੀਪ ਸਿੰਘ ਮੱਤੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਚੋਣਾਂ ਵੇਲੇ ਜੋ ਵਾਅਦੇ ਰੁਜ਼ਗਾਰ ਦੇਣ, ਸਸਤੀ ਬਿਜਲੀ ਦੇਣ, ਪੰਜਾਬੀਆਂ ਦਾ ਪ੍ਰਵਾਸ ਰੋਕਣ ਅਤੇ ਸਾਫ਼ ਸੁਥਰਾ ਸਾਸ਼ਨ ਦੇਣ ਦੇ ਕੀਤੇ ਸਨ ਉਨ੍ਹਾਂ ਤੋਂ ਤੋ ਮੁੱਖ ਮੰਤਰੀ ਮੁੱਕਰ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਹੱਕ ਮੰਗਦੇ ਪਟਿਆਲਾ ਚ ਬੇਰੁਜ਼ਗਾਰ ਬਿਜਲੀ ਕਾਮਿਆਂ ਸੰਗਰੂਰ ਚ ਸਫ਼ਾਈ ਸੇਵਕਾਂ ਅਤੇ ਸ਼ੰਬੂ ਖਨੋਰੀ ਬਾਰਡਰਾਂ 'ਤੇ ਕਿਸਾਨਾਂ ਮਜ਼ਦੂਰਾਂ 'ਤੇ ਜੋ ਪੁਲਿਸ ਰਾਹੀਂ ਤਸ਼ੱਦਦ ਕੀਤਾ ਗਿਆ, ਉਹ ਮੁਗਲ ਹਾਕਮਾਂ ਦੇ ਜੁਲਮਾਂ ਨੂੰ ਵੀ ਮਾਤ ਪਾਉਂਦਾ ਹੈ, ਪਰ ਪੰਜਾਬ ਦੇ ਲੋਕ ਅਣਖੀਲੇ ਅਤੇ ਜੋਸ਼ੀਲੇ ਹੋਣ ਕਰਕੇ ਇਸ ਜੁਰਮ ਦਾ ਟਾਕਰਾ ਕਰਦੇ ਹੋਏ ਮੂੰਹ ਤੋੜਵਾਂ ਜਵਾਬ ਵਿਰੋਧ ਪ੍ਰਦਰਸ਼ਨ ਕਰਦੇ ਰਹੇ। ਇਸ ਮੌਕੇ ਕਮੇਟੀ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਲੋਕਾਂ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋ ਕੇ ਸੰਘਰਸ਼ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।
;
;
;
;
;
;
;
;