JALANDHAR WEATHER

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਸਦਮਾਂ, ਮਾਤਾ ਦਾ ਦਿਹਾਂਤ

ਮਲੌਦ (ਖੰਨਾ), 27 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪ੍ਰਸਿੱਧ ਪੰਜਾਬੀ ਗਾਇਕ ਤੇ ਫਿਲਮੀ ਕਲਾਕਾਰ ਜੱਸੀ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾਂ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਰਵਿੰਦਰ ਕੌਰ (65 ਸਾਲ) ਪਤਨੀ ਗੁਰਮਿੰਦਰ ਸਿੰਘ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਜੋ ਆਪਣੇ ਪਿੱਛੇ 3 ਲੜਕੀਆਂ ਤੇ ਲੜਕਾ ਜਸਦੀਪ ਸਿੰਘ ਉਰਫ ਜੱਸੀ ਗਿੱਲ ਨੂੰ ਛੱਡ ਗਏ। ਜਾਣਕਾਰੀ ਦਿੰਦਿਆਂ ਜੱਸੀ ਗਿੱਲ ਦੇ ਚਾਚਾ ਜਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਨੇ ਦੱਸਿਆ ਕਿ ਰਵਿੰਦਰ ਕੌਰ ਦਾ ਅੰਤਿਮ ਸੰਸਕਾਰ ਅੱਜ 28 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਉਨਾਂ ਦੇ ਪਿੰਡ ਜੰਡਾਲੀ ਵਿਖੇ ਕੀਤਾ ਜਾਵੇਗਾ)।

ਪ੍ਰਸਿੱਧ ਪੰਜਾਬੀ ਗਾਇਕ ਤੇ ਫਿਲਮੀ ਕਲਾਕਾਰ ਜੱਸੀ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾਂ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਰਵਿੰਦਰ ਕੌਰ (65 ਸਾਲ) ਪਤਨੀ ਗੁਰਮਿੰਦਰ ਸਿੰਘ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਜੋ ਆਪਣੇ ਪਿੱਛੇ 3 ਲੜਕੀਆਂ ਤੇ ਲੜਕਾ ਜਸਦੀਪ ਸਿੰਘ ਉਰਫ ਜੱਸੀ ਗਿੱਲ ਨੂੰ ਛੱਡ ਗਏ। ਜਾਣਕਾਰੀ ਦਿੰਦਿਆਂ ਜੱਸੀ ਗਿੱਲ ਦੇ ਚਾਚਾ ਜਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਨੇ ਦੱਸਿਆ ਕਿ ਰਵਿੰਦਰ ਕੌਰ ਦਾ ਅੰਤਿਮ ਸੰਸਕਾਰ ਅੱਜ 28 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਉਨਾਂ ਦੇ ਪਿੰਡ ਜੰਡਾਲੀ ਵਿਖੇ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ