JALANDHAR WEATHER

ਹਰਿਦੁਆਰ ਦੇ ਸਕੂਲਾਂ ਵਿਚ 30 ਜੁਲਾਈ ਤੋਂ 11 ਅਗਸਤ ਤੱਕ ਛੁੱਟੀ ਰਹੇਗੀ

ਹਰਿਦੁਆਰ (ਉੱਤਰਾਖੰਡ), 27 ਜੁਲਾਈ- ਕਾਵੜ ਮੇਲੇ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਹਰਿਦੁਆਰ ਪੁਲਿਸ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੋਮਵਾਰ ਨੂੰ ਪ੍ਰੈਸ ਕਲੱਬ ਵਿਖੇ ਕਰਵਾਏ ਗਏ ਸੰਵਾਦ ਪ੍ਰੋਗਰਾਮ ਵਿਚ ਜ਼ਿਲ੍ਹਾ ਮੈਜਿਸਟਰੇਟ ਮਯੂਰ ਦੀਕਸ਼ਿਤ ਅਤੇ ਸੀਨੀਅਰ ਪੁਲੀਸ ਕਪਤਾਨ ਨਵਨੀਤ ਸਿੰਘ ਭੁੱਲਰ ਨੇ ਮੇਲੇ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।

ਜ਼ਿਲ੍ਹਾ ਮੈਜਿਸਟਰੇਟ ਮਯੂਰ ਦੀਕਸ਼ਿਤ ਨੇ ਦੱਸਿਆ ਕਿ ਮੇਲੇ ਲਈ ਸਾਰੇ ਵਿਭਾਗਾਂ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੈਕਟਰ ਵਾਈਜ਼ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਅਤੇ ਜਿੱਥੇ ਕਿਤੇ ਵੀ ਕੋਈ ਕਮੀ ਪਾਈ ਜਾਂਦੀ ਹੈ, ਉਸ ਨੂੰ ਤੁਰੰਤ ਠੀਕ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ 30 ਜੁਲਾਈ ਤੋਂ 11 ਅਗਸਤ ਤੱਕ ਸਕੂਲਾਂ ਵਿਚ ਛੁੱਟੀ ਰਹੇਗੀ। ਆਨਲਾਈਨ ਕਲਾਸਾਂ ਲਾਈਆਂ ਜਾਣਗੀਆਂ। ਫੂਡ ਸੇਫਟੀ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤਾਂ ਵਿਰੁੱਧ ਕਾਰਵਾਈ ਕਰਨ ਅਤੇ ਦੁਕਾਨਾਂ 'ਤੇ ਰੇਟ ਲਿਸਟ ਲਾਜ਼ਮੀ ਤੌਰ 'ਤੇ ਪ੍ਰਦਰਸ਼ਿਤ ਕਰਨ। ਉਨ੍ਹਾਂ ਕਿਹਾ ਕਿ ਮਾਨਸੂਨ ਦੇ ਬਾਵਜੂਦ ਰਾਸ਼ਟਰੀ ਰਾਜ ਮਾਰਗਾਂ 'ਤੇ ਨਿਰਮਾਣ ਕਾਰਜ ਅਤੇ ਕੁੰਭ-2027 ਦੀਆਂ ਤਿਆਰੀਆਂ ਦੇ ਬਾਵਜੂਦ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤਾਂ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ