JALANDHAR WEATHER

ਅੰਮ੍ਰਿਤਸਰ-ਸ੍ਰੀ ਹਜ਼ੂਰ ਸਾਹਿਬ ਹਵਾਈ ਸੇਵਾ ਤੁਰੰਤ ਬਹਾਲ ਕੀਤੀ ਜਾਵੇ, ਸ਼੍ਰੋਮਣੀ ਕਮੇਟੀ ਦੀ ਕੇਂਦਰ ਤੋਂ ਜ਼ੋਰਦਾਰ ਮੰਗ

ਅਜਨਾਲਾ/ਰਾਜਾਸਾਂਸੀ (ਅੰਮ੍ਰਿਤਸਰ), 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ 'ਈਜ਼ੀ ਕਨੈੱਕਟ' ਹੱਬ ਐਂਡ ਸਪੋਕ ਹਵਾਈ ਸੇਵਾ ਦੇ ਉਦਘਾਟਨ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਤਰਫ਼ੋਂ ਹਵਾਈ ਅੱਡਾ ਵਿਖੇ ਤਾਇਨਾਤ ਸਹਾਇਕ ਸੂਚਨਾ ਅਧਿਕਾਰੀ ਸੰਦੀਪ ਸਿੰਘ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਸਮੀਰ ਕੁਮਾਰ ਸਿਨਹਾ ਨੂੰ ਮੰਗ ਪੱਤਰ ਸੌਂਪਦਿਆਂ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਲਈ ਲੰਬੇ ਸਮੇਂ ਤੋਂ ਬੰਦ ਪਈ ਸਿੱਧੀ ਹਵਾਈ ਸੇਵਾ ਨੂੰ ਤੁਰੰਤ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ। ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਸਹਾਇਕ ਸੂਚਨਾ ਅਧਿਕਾਰੀ ਸੰਦੀਪ ਸਿੰਘ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਸਿੱਖ ਪੰਥ ਦੇ ਪੰਜ ਤਖ਼ਤਾਂ ਵਿਚੋਂ ਇਕ ਹੈ ਅਤੇ ਹਰ ਸਾਲ ਦੇਸ਼-ਵਿਦੇਸ਼ ਤੋਂ ਲੱਖਾਂ ਸਿੱਖ ਸ਼ਰਧਾਲੂ ਉੱਥੇ ਨਤਮਸਤਕ ਹੋਣ ਲਈ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਰਾਜਾਸਾਂਸੀ ਹਵਾਈ ਅੱਡੇ ਤੋਂ ਸਿੱਧੀ ਹਵਾਈ ਸੇਵਾ ਬੰਦ ਹੋਣ ਕਾਰਨ ਸੰਗਤ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਉਨ੍ਹਾਂ ਨੂੰ ਲੰਬੇ ਤੇ ਮਹਿੰਗੇ ਸਫ਼ਰ ਲਈ ਮਜਬੂਰ ਹੋਣਾ ਪੈਂਦਾ ਹੈ। ਰੇਲ ਗੱਡੀਆਂ ਵਿਚ ਲੰਬੀ ਵੇਟਿੰਗ ਅਤੇ ਕਈ ਮਹੀਨੇ ਪਹਿਲਾਂ ਬੁਕਿੰਗ ਕਰਵਾਉਣ ਦੀ ਮਜਬੂਰੀ ਕਾਰਨ ਵੀ ਸ਼ਰਧਾਲੂਆਂ ਨੂੰ ਖ਼ਾਸੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ