JALANDHAR WEATHER

ਵਿਦਿਆਰਥੀਆਂ 'ਤੇ ਪੈਲੇਟ ਗੰਨ ਦੀ ਵਰਤੋਂ ਕਰਨ ਦਾ ਹੁਕਮ ਕਿਸ ਨੇ ਦਿੱਤਾ?- ਪ੍ਰਿਅੰਕਾ ਗਾਂਧੀ

ਨਵੀਂ ਦਿੱਲੀ, 28 ਜੁਲਾਈ- ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵਿਚ ਨੀਟ ਯੂਜੀ ਪੇਪਰ ਲੀਕ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਪੁਲਿਸ ਕਾਰਵਾਈ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ "ਪੈਲੇਟ ਗੰਨ ਦੀ ਵਰਤੋਂ ਕਰਨ ਦਾ ਹੁਕਮ ਕਿਸ ਨੇ ਦਿੱਤਾ" ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਵਾਬ ਦੇਣਾ ਚਾਹੀਦਾ ਹੈ।

ਲੋਕ ਸਭਾ 'ਚ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਨਸ਼ਨ ਆਫ ਫੇਅਰ ਮੀਨਜ਼) ਸੋਧ ਬਿੱਲ, 2026 'ਤੇ ਬਹਿਸ 'ਚ ਹਿੱਸਾ ਲੈਂਦਿਆਂ ਪ੍ਰਿਅੰਕਾ ਗਾਂਧੀ ਨੇ ਸਰਕਾਰ 'ਤੇ ਦੋਸ਼ ਲਾਇਆ ਕਿ ਪਿਛਲੇ 10 ਸਾਲਾਂ 'ਚ ਪੇਪਰ ਲੀਕ ਦੀਆਂ 152 ਘਟਨਾਵਾਂ ਵਾਪਰੀਆਂ ਹਨ। ਕਾਂਗਰਸ ਨੇਤਾ ਨੇ ਸਰਕਾਰ 'ਤੇ "ਓਵਰ-ਕੇਂਦਰੀਕਰਣ" ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਇਸ ਨੇ ਜ਼ਬਰਦਸਤੀ ਨੈਸ਼ਨਲ ਟੈਸਟਿੰਗ ਏਜੰਸੀ ਬਣਾਈ ਹੈ, ਜੋ ਕਿ ਨੀਟ ਪ੍ਰੀਖਿਆ ਕਰਾਉਂਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ