JALANDHAR WEATHER

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਡੀਨ ਪ੍ਰੋ. ਮੀਨਾਕਸ਼ੀ ਗੋਇਲ ਹੋਣਗੇ ਕਾਰਜਕਾਰੀ ਕੁਲਪਤੀ, ਨਿਯੁਕਤੀ ਦੇ ਨਿਰਦੇਸ਼ ਜਾਰੀ

ਚੰਡੀਗੜ੍ਹ, 28 ਜੁਲਾਈ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਨਵੇਂ ਪ੍ਰਸ਼ਾਸਨਿਕ ਬਦਲਾਅ ਦੇ ਤਹਿਤ ਡੀਨ ਪ੍ਰੋ. ਮੀਨਾਕਸ਼ੀ ਗੋਇਲ ਨੂੰ ਕਾਰਜਕਾਰੀ ਕੁਲਪਤੀ (Acting Vice-Chancellor) ਨਿਯੁਕਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਜ਼ਿੰਮੇਵਾਰੀ ਉਹ ਮੌਜੂਦਾ ਕੁਲਪਤੀ ਪ੍ਰੋ. ਰੇਣੁ ਵਿਗ ਦਾ ਸੇਵਾ-ਵਿਸਥਾਰ ਖਤਮ ਹੋਣ ਤੋਂ ਬਾਅਦ ਸੰਭਾਲਣਗੀਆਂ। ਪ੍ਰੋ. ਮੀਨਾਕਸ਼ੀ ਗੋਇਲ ਇਸ ਸਮੇਂ ਪੰਜਾਬ ਯੂਨੀਵਰਸਿਟੀ ਵਿੱਚ ਡੀਨ ਦੇ ਅਹੁਦੇ ’ਤੇ ਸੇਵਾ ਨਿਭਾ ਰਹੀਆਂ ਹਨ। ਉਨ੍ਹਾਂ ਨੂੰ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ