JALANDHAR WEATHER

ਆਓ ਪੰਜਾਬ ਨੂੰ ਹੋਰ ਰੰਗਲਾ ਤੇ ਖ਼ੁਸ਼ਹਾਲ ਬਣਾਉਣ ਦਾ ਲਈਏ ਸੰਕਲਪ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 29 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪਟਿਆਲਾ ਦੀ ਪਾਵਨ ਧਰਤੀ ’ਤੇ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਲ’ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਭਗਵਾਨ ਸ਼ਿਵ ਜੀ ਦੀ ਭਗਤੀ ਵਿਚ ਲੀਨ ਸੰਗਤ ਦਾ ਪਿਆਰ ਅਤੇ ਉਤਸ਼ਾਹ ਮਨ ਨੂੰ ਅਧਿਆਤਮਿਕ ਸ਼ਾਂਤੀ ਨਾਲ ਭਰ ਗਿਆ।

ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ, ਜਿੱਥੇ ਹਮੇਸ਼ਾ ਪਿਆਰ, ਭਾਈਚਾਰੇ ਅਤੇ ਏਕਤਾ ਦਾ ਸੰਦੇਸ਼ ਦਿੱਤਾ ਜਾਂਦਾ ਹੈ। ਸਾਡੀ ਸਾਂਝੀਵਾਲਤਾ ਹੀ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹੈ। ਆਓ, ਭਗਵਾਨ ਸ਼ਿਵ ਜੀ ਦੇ ਆਸ਼ੀਰਵਾਦ ਨਾਲ ਮਿਲ ਕੇ ਪੰਜਾਬ ਨੂੰ ਹੋਰ ਖੁਸ਼ਹਾਲ ਅਤੇ ਰੰਗਲਾ ਬਣਾਉਣ ਦਾ ਸੰਕਲਪ ਲਈਏ।

ਹਰ ਹਰ ਮਹਾਦੇਵ!

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ