JALANDHAR WEATHER

ਯੂ.ਪੀ. : ਟਰੱਕ ਦੀ ਚਪੇਟ ’ਚ ਆਈ ਪਿਕਅੱਪ, ਤਿੰਨ ਦੀ ਮੌਤ

ਲਖਨਊ, 29 ਜੁਲਾਈ- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਮੋਦੀਨਗਰ ਦੇ ਨਿਵਾੜੀ ਥਾਣਾ ਖੇਤਰ ਵਿਚ ਗੰਗਾ ਨਹਿਰ ਟਰੈਕ ਰੋਡ 'ਤੇ ਸੌਂਦਾ ਪੁਲ ਦੇ ਨੇੜੇ ਬੀਤੀ ਦੇਰ ਰਾਤ ਇਕ ਟਰੱਕ ਦੀ ਟੱਕਰ ਨਾਲ ਇਕ ਪਿਕਅੱਪ ਵਿਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ।

ਰਿਪੋਰਟਾਂ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿਕਅੱਪ ਗੱਡੀ ਰਾਜਸਥਾਨ ਤੋਂ ਹਰਿਦੁਆਰ ਜਾ ਰਹੀ ਸੀ। ਗੰਗਾ ਨਹਿਰ ਟਰੈਕ ਰੋਡ 'ਤੇ ਪਿਕਅੱਪ ਟਰੱਕ ਦੇ ਸਾਈਡ ਨਾਲ ਟਕਰਾ ਗਿਆ। ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਗੰਭੀਰ ਜ਼ਖਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ