ਸ਼ਾਰਟ ਸਰਕਟ ਕਾਰਨ ਅੱਠ ਪਸ਼ੂਆਂ ਦੀ ਮੌਤ
ਭਵਾਨੀਗੜ੍ਹ, (ਸੰਗਰੂਰ), 29 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) – ਨੇੜਲੇ ਪਿੰਡ ਨਕਟੇ ਵਿਖੇ ਬੀਤੀ ਰਾਤ ਇਕ ਦੁਖਦਾਈ ਹਾਦਸਾ ਵਾਪਰ ਗਿਆ, ਜਿਥੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕਰੰਟ ਲੱਗਣ ਨਾਲ ਪਸ਼ੂ ਪਾਲਕ ਪਰਗਟ ਸਿੰਘ ਪੁੱਤਰ ਗੁਰਬਚਨ ਸਿੰਘ ਦੇ ਅੱਠ ਪਸ਼ੂਆਂ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਸਮੇਂ ਅਚਾਨਕ ਬਿਜਲੀ ਦਾ ਸ਼ਾਰਟ ਸਰਕਿਟ ਹੋਣ ਕਾਰਨ ਪਸ਼ੂ ਕਰੰਟ ਦੀ ਲਪੇਟ ਵਿਚ ਆ ਗਏ। ਜਦੋਂ ਤੱਕ ਪਰਿਵਾਰਕ ਮੈਂਬਰਾਂ ਨੂੰ ਘਟਨਾ ਦਾ ਪਤਾ ਲੱਗਿਆ, ਉਦੋਂ ਤੱਕ ਅੱਠ ਪਸ਼ੂਆਂ ਦੀ ਮੌਤ ਹੋ ਚੁੱਕੀ ਸੀ। ਇਸ ਹਾਦਸੇ ਨਾਲ ਪਸ਼ੂ ਪਾਲਕ ਨੂੰ ਲੱਖਾਂ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਪਿੰਡ ਵਾਸੀ ਮੌਕੇ ’ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
;
;
;
;
;
;
;
;