ਇਤਿਹਾਸਿਕ ਗੁਰਦੁਆਰਾ ਬਾਬਾ ਸਾਧੂ ਸਿੱਖ ਚਵਿੰਡਾ ਕਲਾਂ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ
ਚੋਗਾਵਾਂ/ਅੰਮ੍ਰਿਤਸਰ, 29 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਇਤਿਹਾਸਕ ਗੁਰਦੁਆਰਾ ਬਾਬਾ ਸਾਧੂ ਸਿੱਖ ਪਿੰਡ ਚਵਿੰਡਾ ਕਲਾਂ/ਖੁਰਦ ਵਿਖੇ ਸਾਵਣ ਦੀ ਪੁੰਨਿਆ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਇਲਾਕੇ ਤੇ ਸਮੂਹ ਨਗਰ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸਰਪੰਚ ਗੁਰਭੇਜ ਸਿੰਘ ਸ਼ਾਹ ਤੇ ਕਮੇਟੀ ਮੈਂਬਰਾਂ ਦੀ ਅਗਵਾਈ ਹੇਠ ਮਨਾਇਆ ਗਿਆ।
ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਜੇ ਪੰਡਾਲ 'ਚ ਗਿਆਨੀ ਸਰੂਪ ਸਿੰਘ ਕੰਡਿਆਣਾ ਦਾ ਢਾਡੀ ਜਥਾ, ਭਾਈ ਗੁਰਭੇਜ ਸਿੰਘ ਚਵਿੰਡਾ ਦਾ ਢਾਡੀ ਜਥਾ, ਭਾਈ ਸੁਖਰਾਜ ਸਿੰਘ ਖਾਲਸਾ ਚੋਗਾਵਾਂ ਦਾ ਕਵੀਸ਼ਰੀ ਜਥਾ, ਭਾਈ ਗੁਰਪ੍ਰੀਤ ਸਿੰਘ ਖਾਲਸਾ ਸੌੜੀਆਂ ਇੰਟਰਨੈਸ਼ਨਲ ਕਵਿਸ਼ਰੀ ਜਥੇ ਜਥੇ ਨੇ ਜੁੜੀ ਸੰਗਤ ਨੂੰ ਸੂਰਬੀਰ ਯੋਧਿਆਂ ਦਾ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਆਏ ਹੋਏ ਜਥਿਆਂ ਨੂੰ ਪ੍ਰਧਾਨ ਗੁਰਭੇਜ ਸਿੰਘ ਸ਼ਾਹ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬਾਬਾ ਪਰਮਜੀਤ ਸਿੰਘ, ਸੁਖਬੀਰ ਸਿੰਘ, ਗੁਰਮੁਖ ਸਿੰਘ ਮੈਂਬਰ, ਤਰਸੇਮ ਸਿੰਘ, ਮੇਜਰ ਸਿੰਘ ਭਿੰਡਰ, ਗੁਰਚਰਨ ਸਿੰਘ, ਸਰਬਜੀਤ ਸਿੰਘ ਗੁਰਕੀਰਤ ਸਿੰਘ, ਗੁਰਪਾਲ ਸਿੰਘ ਪਾਬੜ, ਦਿਲਬਾਗ ਸਿੰਘ ਮੈਂਬਰ, ਪਰਮਜੀਤ ਸਿੰਘ ਮੈਂਬਰ, ਸਾਧਾ ਸਿੰਘ ਮੈਂਬਰ, ਸ਼ਮਸ਼ੇਰ ਸਿੰਘ ਸ਼ਾਹ, ਗੁਰਚਰਨ ਸਿੰਘ ਮਨਵੀਰ ਸਿੰਘ, ਸੁਖਵਿੰਦਰ ਸਿੰਘ ਫੌਜੀ ਬਲਦੇਵ ਸਿੰਘ ਕੈਪਟਨ, ਸਰਪੰਚ ਰਣਧੀਰ ਸਿੰਘ ਚਵਿੰਡਾ ਖੁਰਦ, ਹੀਰਾ ਸਿੰਘ ਸ਼ਾਹ, ਸੁਖਦੇਵ ਸਿੰਘ ਮੋਟਰ, ਸੁਖਜਿੰਦਰ ਸਿੰਘ ਰਿੰਕੂ, ਰਣਜੀਤ ਸਿੰਘ ਮੋਟਰ, ਜਗਦੇਵ ਸਿੰਘ ਨਾਇਬ, ਸੁਰਜੀਤ ਸਿੰਘ ਗਿੱਲ, ਸਾਹਿਬ ਸਿੰਘ ਆਦਿ ਹਾਜ਼ਰ ਸਨ।
;
;
;
;
;
;
;
;