JALANDHAR WEATHER

ਆਂਗਣਵਾੜੀ ਭਰਤੀ ਨੂੰ ਲੈ ਕੇ ਸੀ.ਡੀ.ਪੀ.ਓ. ਦਫ਼ਤਰ ਅੱਗੇ ਧਰਨਾ

ਗੁਰੂ ਹਰਸਹਾਏ , 29 ਜੁਲਾਈ (ਕਪਿਲ ਕੰਧਾਰੀ)- ਬਲਾਕ ਗੁਰੂ ਹਰਸਹਾਏ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਸੀ.ਡੀ.ਪੀ.ਓ. ਦਫ਼ਤਰ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਨੇ ਭਰਤੀ ਪ੍ਰਕਿਰਿਆ ਵਿਚ ਕਥਿਤ ਬੇਨਿਯਮੀਆਂ ਦੇ ਦੋਸ਼ ਲਗਾਉਂਦਿਆਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜਾਂਚ ਮੁਕੰਮਲ ਹੋਣ ਤੱਕ ਭਰਤੀ ਪ੍ਰਕਿਰਿਆ 'ਤੇ ਰੋਕ ਲਗਾਈ ਜਾਵੇ।

ਉਨ੍ਹਾਂ ਆਨਲਾਈਨ ਜਮ੍ਹਾਂ ਕਰਵਾਈਆਂ ਅਰਜ਼ੀਆਂ ਅਤੇ ਦਸਤਾਵੇਜ਼ਾਂ ਦੀ ਮੁੜ ਜਾਂਚ ਕਰਨ ਦੀ ਵੀ ਮੰਗ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿੱਚ ਨਿਰਮਲ ਰਾਣੀ ਚਾਂਦੀ ਵਾਲਾ, ਪਰਮਜੀਤ ਕੌਰ ਪੰਜੇ ਕੇ ਹਿਠਾੜ, ਸੰਤੋਸ਼ ਰਾਣੀ, ਜੀਵਾ ਅਰਾਈ, ਸੀਮਾ ਰਾਣੀ ਜੀਵਾਂ ਅਰਾਈ, ਰਵਿੰਦਰ ਕੌਰ ਚਾਂਦੀ ਵਾਲਾ, ਸੀਮਾ ਰਾਣੀ ਨੌ ਬਰਾਮ ਸ਼ੇਰ ਸਿੰਘ ਵਾਲਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ 'ਤੇ ਜਲਦ ਕਾਰਵਾਈ ਨਾ ਹੋਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਭਰਤੀ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਬਣਾਉਣ ਦੀ ਮੰਗ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ