JALANDHAR WEATHER

ਭਿਆਨਕ ਸੜਕ ਹਾਦਸੇ ਵਿਚ ਦੋ ਜੀਆਂ ਦੀ ਮੌਤ

ਫਤਿਹਗੜ੍ਹ ਸਾਹਿਬ, 30 ਜੁਲਾਈ (ਬਲਜਿੰਦਰ ਸਿੰਘ)- ਸਰਹਿੰਦ ਦੇ ਪੀਰ ਜੈਨ ਨੇੜੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਜੀਆਂ ਦੀ ਮੌਤ ਹੋ ਗਈ, ਜਿਥੇ ਇਕ ਸਕੂਟਰ ਨੂੰ ਟਰੱਕ ਨਾਲ ਟੱਕਰ ਹੋਣ ਤੋਂ ਬਾਅਦ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਬੁੱਧਵਾਰ ਰਾਤ 11 ਵਜੇ ਦੇ ਕਰੀਬ ਚੰਡੀਗੜ੍ਹ-ਸਰਹਿੰਦ ਸੜਕ 'ਤੇ ਪਿੰਡ ਪੀਰ ਜੈਨ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਚੰਡੀਗੜ੍ਹ ਤੋਂ ਆ ਰਹੇ ਇਕ ਟਰੱਕ ਨੇ ਇਕ ਸਕੂਟਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਕੂਟਰ ਸਿੱਧਾ ਟਰੱਕ ਦੇ ਹੇਠਾਂ ਜਾਂ ਵੜ੍ਹਿਆ, ਜਿਸ ਨਾਲ ਭਿਆਨਕ ਅੱਗ ਲੱਗ ਗਈ। ਅੱਗ ਨੇ ਤੇਜ਼ੀ ਨਾਲ ਦੋਵੇਂ ਵਾਹਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਉਹ ਪੂਰੀ ਤਰ੍ਹਾਂ ਸੜ ਗਏ। ਇਸ ਹਾਦੇਸ ਦੌਰਾਨ ਦੋਵੇਂ ਸਕੂਟਰ ਸਵਾਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮਨਦੀਪ ਸਿੰਘ ਅਤੇ ਪੂਜਾ ਵਜੋਂ ਹੋਈ ਹੈ। ਸਹਾਇਕ ਸਟੇਸ਼ਨ ਜਾਂਚ ਅਧਿਕਾਰੀ ਰਾਮ ਸਿੰਘ ਨੇ ਦੱਸਿਆ ਕਿ ਪੁਲਿਸ ਹਾਦਸੇ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ