ਫਿਰੋਜ਼ਪੁਰ ਪਹੁੰਚਣ 'ਤੇ ਮੀਰੀ-ਪੀਰੀ ਖਾਲਸਾ ਮਾਰਚ ਦਾ ਨੰਨੂ ਦੀ ਅਗਵਾਈ ਵਿਚ ਅਕਾਲੀ ਆਗੂਆਂ ਵਲੋਂ ਭਰਵਾਂ ਸਵਾਗਤ
ਫ਼ਿਰੋਜ਼ਪੁਰ, 30 ਜੁਲਾਈ (ਗੁਰਿੰਦਰ ਸਿੰਘ) - ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਅੱਜ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਪਹੁੰਚਿਆ, ਜਿਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸੁਖਪਾਲ ਸਿੰਘ ਨੰਨੂ ਵਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸੁੰਦਰ ਰੁਮਾਲੇ ਭੇਟ ਕੀਤੇ ਗਏ। ਇਸ ਦੇ ਨਾਲ ਹੀ ਪੰਜ ਪਿਆਰਿਆਂ ਅਤੇ ਹੋਰ ਸਤਿਕਾਰਤ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤ ਵਿਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ, ਸੀਨੀਅਰ ਮੀਤ ਪ੍ਰਧਾਨ ਰੇਸ਼ਮ ਸਿੰਘ ਭੁੱਲਰ ਸਤੀਏਵਾਲਾ, ਯੂਥ ਵਿੰਗ ਹਲਕਾ ਪ੍ਰਧਾਨ ਬਲਕਾਰ ਸਿੰਘ ਢਿੱਲੋਂ, ਐੱਸਸੀ ਵਿੰਗ ਹਲਕਾ ਪ੍ਰਧਾਨ ਮਨੋਹਰ ਲਾਲ, ਕੋਰ ਕਮੇਟੀ ਮੈਂਬਰ ਬੂਟਾ ਸਿੰਘ ਭੁੱਲਰ ਸਤੀਏਵਾਲਾ, ਸਰਕਲ ਪ੍ਰਧਾਨ ਲਖਵੀਰ ਸਿੰਘ ਉੱਪਲ, ਬਲਵਿੰਦਰ ਸਿੰਘ ਕੋਤਵਾਲ, ਬਲਕਰਨਜੀਤ ਸਿੰਘ ਹਾਜੀਵਾਲਾ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
;
;
;
;
;
;
;
;