JALANDHAR WEATHER

ਸਫਾਈ ਸੇਵਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਬਾਜ਼ਾਰਾਂ ਚ ਕੀਤਾ ਰੋਸ ਪ੍ਰਦਰਸ਼ਨ

ਰਾਜਪੁਰਾ, 30 ਜੁਲਾਈ (ਰਣਜੀਤ ਸਿੰਘ)- ਅੱਜ ਇਥੇ ਸਫਾਈ ਸੇਵਕ ਯੂਨੀਅਨ ਦੇ ਆਗੂਆਂ ਹੰਸ ਰਾਜ ਬਨਵਾੜੀ ਜਸਵੀਰ ਕੁਮਾਰ ਨਾਹਰ,ਕਮਲ ਕੁਮਾਰ ਪੱਪੂ ਅਤੇ ਹੋਰਾਂ ਨੇ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਆਪਣੀਆਂ ਮੰਗਾਂ ਦੇ ਹੱਕ ਵਿਚ ਬਾਜ਼ਾਰਾਂ ’ਚ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਤੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਲਾਰੇ ਤੇ ਲਾਰੇ ਲਾਈ ਜਾ ਰਹੀ ਹੈ ਪਰ ਸਫਾਈ ਸੇਵਕਾਂ ਦੀ ਮੰਗਾਂ ਵੱਲ ਜਾਣ ਬੁੱਝ ਕੇ ਧਿਆਨ ਨਹੀਂ ਦਿੱਤਾ ਜਾ ਰਿਹਾ।  ਅੱਜ ਸਫਾਈ ਸੇਵਕ ਯੂਨੀਅਨ ਵਲੋਂ ਬਾਜ਼ਾਰ ਬੰਦ ਦੀ ਕਾਲ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਸ਼ਹਿਰ ਵਿਚ ਮੁਕੰਮਲ ਬੰਦ ਹੈ ਅਤੇ ਸਫਾਈ ਸੇਵਕ ਯੂਨੀਅਨ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ