ਪੰਜਾਬ ਬੰਦ ਦੇ ਸੱਦੇ ’ਤੇ ਰਾਏਕੋਟ ਸ਼ਹਿਰ ਮੁਕੰਮਲ ਬੰਦ ਰਿਹਾ
ਰਾਏਕੋਟ 30 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਸਫਾਈ ਮੁਲਾਜ਼ਮਾਂ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਰਾਏਕੋਟ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ, ਜਿਸ ਦੌਰਾਨ ਐਮਰਜੈਂਸੀ ਸੇਵਾਵਾਂ ਅਤੇ ਸਰਕਾਰੀ ਦਫਤਰਾਂ ਨੂੰ ਛੱਡ ਕੇ ਪ੍ਰਾਈਵੇਟ ਸੰਸਥਾਵਾਂ ਅਤੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ।ਇਸ ਮੌਕੇ ਪੁਲਿਸ ਥਾਣਾ ਸਿਟੀ ਰਾਏਕੋਟ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਦੇਖਦਿਆਂ ਸ਼ਹਿਰ ਅੰਦਰ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਤਾਂ ਜੋ ਸਥਿਤੀ ਸ਼ਾਂਤੀਪੂਰਵਕ ਬਣੀ ਰਹੇ।
;
;
;
;
;
;
;
;