JALANDHAR WEATHER

ਅਜਨਾਲਾ ਥਾਣਾ ਹਮਲਾ ਮਾਮਲਾ: ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਿਕਰਮਜੀਤ ਸਿੰਘ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, (ਅੰਮ੍ਰਿਤਸਰ), 30 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਾਲ 2023 ਦੇ ਬਹੁ-ਚਰਚਿਤ ਅਜਨਾਲਾ ਥਾਣਾ ਹਮਲਾ ਮਾਮਲੇ ਤੋਂ ਪਹਿਲਾਂ ਦਰਜ਼ ਇਕ ਮਾਮਲੇ ਵਿਚ ਲੋੜੀਂਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਪੁੱਛਗਿੱਛ ਲਈ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਬਿਕਰਮਜੀਤ ਸਿੰਘ ਨੂੰ ਪੰਜਾਬ ਅਤੇ ਉੱਤਰ ਪ੍ਰਦੇਸ਼ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਬਿਕਰਮਜੀਤ ਸਿੰਘ ਨੂੰ ਪਿਛਲੇ ਦਿਨੀਂ ਭਾਰਤ-ਨੇਪਾਲ ਸਰਹੱਦ ਨੇੜੇ ਉਸ ਸਮੇਂ ਕਾਬੂ ਕੀਤਾ ਗਿਆ ਸੀ, ਜਦੋਂ ਉਹ ਕਥਿਤ ਤੌਰ 'ਤੇ ਇਕ ਐਨ.ਆਰ.ਆਈ. ਪਰਿਵਾਰ ਨਾਲ ਇਨੋਵਾ ਗੱਡੀ ਰਾਹੀਂ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਿਸ ਜਾਂਚ ਦੌਰਾਨ ਉਸ ਕੋਲ ਲੋੜੀਂਦੇ ਯਾਤਰਾ ਅਤੇ ਪਛਾਣ ਸੰਬੰਧੀ ਦਸਤਾਵੇਜ਼ ਨਾ ਮਿਲਣ ਕਾਰਨ ਉੱਤਰ ਪ੍ਰਦੇਸ਼ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਸੀ। ਪੁਲਿਸ ਨੂੰ ਸ਼ੱਕ ਹੈ ਕਿ ਉਹ ਕਥਿਤ ਤੌਰ 'ਤੇ ਫਰਜ਼ੀ ਪਛਾਣ ਅਤੇ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਨੇਪਾਲ ਵਿਚ ਰਹਿ ਰਿਹਾ ਸੀ ਅਤੇ ਚੋਰ ਰਸਤਿਆਂ ਰਾਹੀਂ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਤੋਂ ਬਾਅਦ ਅਜਨਾਲਾ ਥਾਣਾ ਹਮਲਾ ਮਾਮਲੇ ਤੋਂ ਪਹਿਲਾਂ ਦਰਜ਼ ਮੁਕਦਮਾਂ ਨੰਬਰ 29 ਵਿਚ ਉਸ ਦੀ ਰਸਮੀ ਗ੍ਰਿਫ਼ਤਾਰੀ ਦਰਜ ਕੀਤੀ ਗਈ ਅਤੇ ਅੱਜ ਉਸ ਨੂੰ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ