JALANDHAR WEATHER

ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 30 ਜੁਲਾਈ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਬੀਤੇ ਕੱਲ੍ਹ 29 ਜੁਲਾਈ ਨੂੰ ਘਰੋਂ ਸਕੂਲ ਪੜਨ ਗਏ ਦਸਵੀਂ ਜਮਾਤ ਦੇ ਵਿਦਿਆਰਥੀ ਦੇ ਲਾਪਤਾ ਹੋਣ ਦਾ ਸਮਾਂ ਪ੍ਰਾਪਤ ਹੋਇਆ ਹੈ। ਲਾਪਤਾ ਹੋਇਆ ਨੌਜਵਾਨ ਜਸਕਰਨ (14) ਪੁੱਤਰ ਗੁਰਦੀਪ ਸਿੰਘ ਵਾਸੀ ਮਹੱਲਾ ਫਤਿਹ ਸਿੰਘ ਡੇਰਾ ਬਾਬਾ ਨਾਨਕ ਦੱਸਿਆ ਜਾ ਰਿਹਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਲਾਪਤਾ ਨੌਜਵਾਨ ਦੀ ਦਾਦੀ ਅਮਰਜੀਤ ਕੌਰ ਨੇ ਦੱਸਿਆ ਕਿ ਜਸਕਰਨ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਡੇਰਾ ਬਾਬਾ ਨਾਨਕ ਵਿਖੇ ਪੜਦਾ ਹੈ ਜੋ ਕੱਲ ਰੋਜਾਨਾ ਦੀ ਤਰ੍ਹਾਂ ਸਕੂਲ ਪੜ੍ਹਨ ਵਾਸਤੇ ਗਿਆ ਪਰ ਘਰ ਵਾਪਸ ਨਹੀਂ ਪਰਤਿਆ ਜਿਸ ਦਾ ਬੈਗ ਉਸਦੇ ਸਕੂਲ ਵਿਚੋਂ ਮਿਲਿਆ ਹੈ। ਪਰਿਵਾਰ ਵਲੋਂ ਬੱਚੇ ਨੂੰ ਵਰਗਲਾ ਕੇ ਅਗਵਾਹ ਕਰਨ ਦਾ ਖਦਸ਼ਾ ਪਾਇਆ ਜਾ ਰਿਹਾ ਹੈ। ਉਧਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ