JALANDHAR WEATHER

ਅਮਿਤ ਸ਼ਾਹ ਨੇ ਵਿਦਿਆਰਥੀਆਂ ਵਿਰੁੱਧ ਤਾਕਤ ਦੀ ਵਰਤੋਂ ਦਾ ਹੁਕਮ ਦਿੱਤਾ ਹੋਵੇਗਾ, ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ-ਦਿਪਕੇ

ਛਤਰਪਤੀ ਸੰਭਾਜੀਨਗਰ, 30 ਜੁਲਾਈ (ਪੀ. ਟੀ. ਆਈ.)-ਕਾਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਸੰਸਥਾਪਕ ਅਭਿਜੀਤ ਦੀਪਕ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ 20 ਜੁਲਾਈ ਨੂੰ “ਸੰਸਦ ਚਲੋ” ਮਾਰਚ ਦੌਰਾਨ ਵਿਦਿਆਰਥੀਆਂ ਵਿਰੁੱਧ ਤਾਕਤ ਦੀ ਵਰਤੋਂ ਦਾ ਹੁਕਮ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹੀ ਆਇਆ ਹੋਵੇਗਾ ਅਤੇ ਪੁਲਿਸ ਕਾਰਵਾਈ ਨੂੰ ਲੈ ਕੇ ਉਨ੍ਹਾਂ ਤੋਂ ਅਸਤੀਫੇ ਦੀ ਮੰਗ ਕੀਤੀ ਹੈ।ਮੱਧ ਮਹਾਰਾਸ਼ਟਰ ਦੇ ਆਪਣੇ ਜੱਦੀ ਸ਼ਹਿਰ ਛਤਰਪਤੀ ਸੰਭਾਜੀਨਗਰ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ, ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰ “ਖਤਰੇ” ਵਿਚ ਹੈ ਅਤੇ ਨਿਆਂਪਾਲਿਕਾ ‘ਤੇ ਸਵਾਲ ਉਠਾਏ ਜਾ ਰਹੇ ਹਨ, ਜਦੋਂ ਕਿ ਕੇਂਦਰੀ ਜਾਂਚ ਏਜੰਸੀਆਂ ਨੂੰ ਰਾਜਨੀਤਿਕ ਪਾਰਟੀਆਂ ਨੂੰ ਤੋੜਨ ਲਈ ਵਰਤਿਆ ਜਾ ਰਿਹਾ ਹੈ। ਦਿਪਕੇ ਨੇ ਕਿਹਾ, “ਲੋਕਤੰਤਰ ਨੂੰ ਬਚਾਉਣਾ ਹੁਣ ਸਿਰਫ਼ ਵਿਰੋਧੀ ਧਿਰ ਦਾ ਮੁੱਦਾ ਨਹੀਂ ਰਿਹਾ। ਦੇਸ਼ ਦੇ ਲੋਕਾਂ ਨੂੰ ਇੱਕਜੁੱਟ ਹੋਣਾ ਪਵੇਗਾ।”

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ