JALANDHAR WEATHER

ਜਿੰਮ ਦੇ ਬਾਹਰ ਗੋਲੀ ਚੱਲਣ ਨਾਲ ਦਹਿਸ਼ਤ, ਪਿਸਤੌਲ ਛੱਡ ਕੇ ਫਰਾਰ ਹੋਇਆ ਮੁਲਜ਼ਮ

ਡੇਰਾਬੱਸੀ, 31 ਜੁਲਾਈ-  ਡੇਰਾਬੱਸੀ ਦੇ ਇਕ ਜਿੰਮ ਦੇ ਬਾਹਰ ਵੀਰਵਾਰ ਦੇਰ ਸ਼ਾਮ ਹੋਈ ਫਾਇਰਿੰਗ ਦੀ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਖੁਸ਼ਕਿਸਮਤੀ ਨਾਲ ਗੋਲੀ ਕਿਸੇ ਨੂੰ ਨਹੀਂ ਲੱਗੀ ਅਤੇ ਵੱਡਾ ਹਾਦਸਾ ਟਲ ਗਿਆ। ਘਟਨਾ ਤੋਂ ਬਾਅਦ ਮੁਲਜ਼ਮ ਆਪਣਾ ਪਿਸਤੌਲ ਮੌਕੇ 'ਤੇ ਹੀ ਛੱਡ ਕੇ ਫਰਾਰ ਹੋ ਗਿਆ। ਮੌਕੇ 'ਤੇ ਮੌਜੂਦ ਨੌਜਵਾਨਾਂ ਨੇ ਪਿਸਤੌਲ ਪੁਲਿਸ ਹਵਾਲੇ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਜਿੰਮ ਦੇ ਬਾਹਰ ਕੁਝ ਨੌਜਵਾਨ ਖੜ੍ਹੇ ਸਨ। ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਇਕ ਨੌਜਵਾਨ ਉੱਥੇ ਪਹੁੰਚਿਆ ਅਤੇ ਉਸ ਦੀ ਇਕ ਨੌਜਵਾਨ ਨਾਲ ਤਕਰਾਰ ਹੋ ਗਈ। ਦੇਖਦੇ ਹੀ ਦੇਖਦੇ ਗੱਲਬਾਤ ਹੱਥੋਪਾਈ ਵਿਚ ਬਦਲ ਗਈ। ਦੋਸ਼ ਹੈ ਕਿ ਇਸ ਦੌਰਾਨ ਮੋਟਰਸਾਈਕਲ ਸਵਾਰ ਨੇ ਪਿਸਤੌਲ ਕੱਢ ਕੇ ਦੂਜੇ ਨੌਜਵਾਨ ਵੱਲ ਤਾਣ ਦਿੱਤਾ।

ਹੱਥੋਪਾਈ ਦੌਰਾਨ ਮੁਲਜ਼ਮ ਨੇ ਗੋਲੀ ਚਲਾ ਦਿੱਤੀ, ਜਿਸ ਨਾਲ ਮੌਕੇ 'ਤੇ ਹੜਕੰਪ ਮਚ ਗਿਆ। ਅਫ਼ਰਾਤਫ਼ਰੀ ਵਿਚ ਉਸ ਦੇ ਹੱਥੋਂ ਪਿਸਤੌਲ ਡਿੱਗ ਗਿਆ ਅਤੇ ਉਹ ਮੌਕੇ ਤੋਂ ਫਰਾਰ ਹੋ ਗਿਆ। ਮੌਜੂਦ ਲੋਕਾਂ ਨੇ ਪਿਸਤੌਲ ਪੁਲਿਸ ਦੇ ਹਵਾਲੇ ਕਰ ਦਿੱਤਾ।

ਸੂਤਰਾਂ ਮੁਤਾਬਕ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਸ਼ੁਰੂਆਤੀ ਜਾਂਚ ਵਿਚ ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਇਆ ਮੰਨਿਆ ਜਾ ਰਿਹਾ ਹੈ। ਪੁਲਿਸ ਵੀਡੀਓ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਮੁਲਜ਼ਮ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕਰ ਰਹੀ ਹੈ।

ਖ਼ਬਰ ਲਿਖੇ ਜਾਣ ਤੱਕ ਪੁਲਿਸ ਵਲੋਂ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ ਸੀ। ਜਾਂਚ ਅਧਿਕਾਰੀ ਮਲਕੀਤ ਸਿੰਘ ਨੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ, ਜਦਕਿ ਥਾਣਾ ਮੁਖੀ ਸੁਮੀਤ ਮੋਰ ਨੇ ਸਿਹਤ ਠੀਕ ਨਾ ਹੋਣ ਦੀ ਗੱਲ ਕਹਿੰਦੇ ਹੋਏ ਮਾਮਲੇ ਬਾਰੇ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ