JALANDHAR WEATHER

ਪੁਲਿਸ ਵਲੋਂ ਅੰਬ ਸਾਹਿਬ ਕਲੋਨੀ ਦੇ ਨਸ਼ਾ ਪੀੜਤਾਂ ਨੂੰ ਮੁੜ ਵਸੇਬਾ ਕੇਂਦਰ ਵਿਚ ਕਰਵਾਇਆ ਦਾਖਲ

ਐਸ. ਏ. ਐਸ. ਨਗਰ, 31 ਜੁਲਾਈ (ਕਪਿਲ ਵਧਵਾ)- ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੁਹਾਲੀ ਦੇ ਥਾਣਾ ਫੇਜ਼-11 ਦੀ ਪੁਲਿਸ ਨੇ ਇਕ ਵਧੀਆ ਪਹਿਲ ਕਰਦਿਆਂ ਨਸ਼ੇ ਨਾਲ ਜੂਝ ਰਹੇ ਅੰਬ ਸਾਹਿਬ ਕਲੋਨੀ ਦੇ ਵਸਨੀਕ ਨੌਜਵਾਨਾਂ ਨੂੰ ਇਲਾਜ ਅਤੇ ਮੁੱਖ ਧਾਰਾ ਵਿਚ ਵਾਪਸੀ ਲਈ ਮੁੜ ਵਸੇਬਾ (ਡੀ-ਐਡੀਕਸ਼ਨ) ਕੇਂਦਰ ਵਿਚ ਦਾਖਲ ਕਰਵਾਇਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਲਾਜ ਪੂਰਾ ਕਰਵਾਉਣ ਲਈ ਪ੍ਰੇਰਿਤ ਕੀਤਾ। ਐਸ. ਐੱਚ. ਓ. ਇੰਸਪੈਕਟਰ ਅਮਨ ਬੈਦਵਾਨ ਨੇ ਕਿਹਾ ਕਿ ਨਸ਼ਾ ਛੁਡਾਉਣ ਲਈ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ, ਸਗੋਂ ਇਲਾਜ ਅਤੇ ਪੁਨਰਵਾਸ ਵੀ ਬਹੁਤ ਜ਼ਰੂਰੀ ਹੈ। ਇਸੇ ਮਕਸਦ ਨਾਲ ਨਸ਼ਾ ਪੀੜਤਾਂ ਨੂੰ ਮੁੜ ਵਸੇਬਾ ਕੇਂਦਰ ਭੇਜਿਆ ਗਿਆ ਹੈ ਤਾਂ ਜੋ ਉਹ ਸਿਹਤਮੰਦ ਜੀਵਨ ਵੱਲ ਪਰਤ ਸਕਣ। ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਉਨ੍ਹਾਂ ਦੇ ਆਲੇ-ਦੁਆਲੇ ਕੋਈ ਵਿਅਕਤੀ ਨਸ਼ੇ ਦੀ ਲਤ ਦਾ ਸ਼ਿਕਾਰ ਹੈ ਤਾਂ ਉਸ ਨੂੰ ਇਲਾਜ ਲਈ ਪ੍ਰੇਰਿਤ ਕਰਨ ਅਤੇ ਇਸ ਮੁਹਿੰਮ ਵਿਚ ਪੁਲਿਸ ਦਾ ਸਹਿਯੋਗ ਦੇਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ