JALANDHAR WEATHER

ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)  -  ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਚੀਫ ਖ਼ਾਲਸਾ ਦੀਵਾਨ ਦੀ ਅਗਵਾਈ ਵਿਚ ਕਾਰਜਸ਼ੀਲ ਸੈਂਟਰਲ ਖ਼ਾਲਸਾ ਯਤੀਮਖਾਨਾ ਉਤਲੀ ਘਰ ਵਿਖੇ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਸੈਂਟਰਲ ਖਾਲਸਾ ਯਤੀਮਖਾਨਾ ਵਿਖੇ ਹੀ ਸ਼ਹੀਦ ਊਧਮ ਸਿੰਘ ਨੇ ਯਤੀਮ ਹੋਣ ਦੀ ਸੂਰਤ ਵਿਚ 1907 ਤੋਂ ਲੈ ਕੇ 1919 ਤੱਕ ਸਿੱਖਿਆ ਹਾਸਿਲ ਕੀਤੀ ਸੀ। ਜਿਸ ਦਿਨ ਜ਼ਲ੍ਹਿਆਂਵਾਲਾ ਬਾਗ ਦਾ ਖੂਨੀ ਸਾਕਾ ਵਾਪਰਿਆ ਸੀ। ਉਸ ਦਿਨ ਸ਼ਹੀਦ ਊਧਮ ਸਿੰਘ ਵੀ ਉੱਥੇ ਮੌਜੂਦ ਸਨ। ਅੱਜ ਪ੍ਰਬੰਧਕਾਂ ਵਲੋਂ ਯਤੀਮਖਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ਼ਬਦ ਕੀਰਤਨ ਉਪਰੰਤ ਪ੍ਰਿੰਸੀਪਲ ਡਾਕਟਰ ਇੰਦਰਜੀਤ ਸਿੰਘ ਗੋਗੋਆਣੀ, ਡਾਕਟਰ ਇੰਦਰਬੀਰ ਸਿੰਘ ਨਿਜਰ ਪ੍ਰਧਾਨ ਚੀਫ ਖ਼ਾਲਸਾ ਦੀਵਾਨ ਅਤੇ ਡਾਕਟਰ ਅਵਤਾਰ ਸਿੰਘ ਐਮਡੀ ਅਮਨਦੀਪ ਹਸਪਤਾਲ ਵਲੋਂ ਗੁਰਮਤ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਸਥਾਪਿਤ ਕੀਤੇ ਅਜਾਇਬ ਘਰ ਵਿਖੇ ਉਨ੍ਹਾਂ ਦੀ ਤਸਵੀਰ 'ਤੇ ਫੁੱਲ ਅਤੇ ਸਿਹਰੇ ਵੀ ਭੇਟ ਕੀਤੇ ਗਏ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ