JALANDHAR WEATHER

ਸਨੌਰ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੁੱਜੇ ਨਾਇਬ ਸਿੰਘ ਸੈਣੀ

ਸਨੌਰ (ਪਟਿਆਲਾ), 31 ਜੁਲਾਈ (ਗੀਤਵਿੰਦਰ ਸਿੰਘ ਸੋਖਲ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਟਿਆਲਾ ਦੇ ਹਲਕਾ ਸਨੌਰ ਦੇ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਦੇਸ਼ ਦੀ ਆਜ਼ਾਦੀ ਲਈ ਦਿੱਤਾ ਗਿਆ ਬਲਿਦਾਨ ਹਮੇਸ਼ਾ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਇਸ ਦੌਰਾਨ ਮੁੱਖ ਮੰਤਰੀ ਸੈਣੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਵੱਖ-ਵੱਖ ਸਮਕਾਲੀ ਮੁੱਦਿਆਂ 'ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ