ਹਥਿਆਰਬੰਦ ਕਾਰ ਸਵਾਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਦੋ ਨੌਜਵਾਨ ਜ਼ਖ਼ਮੀ, ਇਕ ਦੀ ਹਾਲਤ ਨਾਜ਼ੁਕ
ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਅਹੂਜਾ)- ਸ਼ਹਿਰ ਦੇ ਭੀੜ ਵਾਲੇ ਇਲਾਕੇ ਫਿਰੋਜ਼ਪੁਰ ਰੋਡ ਸਥਿਤ ਗਰੈਂਡ ਵਾਕ ਸ਼ੋਪਿੰਗ ਮਾਲ ਦੇ ਬਾਹਰ ਅੱਜ ਦੇਰ ਸ਼ਾਮ ਹਥਿਆਰਬੰਦ ਕਾਰ ਸਵਾਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ ਇਨ੍ਹਾਂ ਨੌਜਵਾਨਾਂ ਦੀ ਸ਼ਨਾਖਤ ਆਰਿਅਨ ਸਿੰਘ ਅਤੇ ਆਰਿਅਨ ਘੁੰਮਣ ਵਜੋਂ ਕੀਤੀ ਗਈ ਹੈ ਇਨ੍ਹਾਂ ਦੀ ਉਮਰ 22 ਸਾਲ ਦੇ ਕਰੀਬ ਹੈ ਇਹ ਨੌਜਵਾਨ ਆਪਣੀ ਸਕਾਰਪੀਓ ਕਾਰ ਵਿਚ ਜਾ ਰਹੇ ਸਨ ਕਿ ਫੋਰਚੂਨਰ ਕਾਰ ਸਵਾਰਾਂ ਨੇ ਇਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ ਤੇ ਫ਼ਰਾਰ ਹੋ ਗਏ।
ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਵਿਚੋਂ ਇਕ ਨੌਜਵਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਭਤੀਜਾ ਦੱਸਿਆ ਜਾ ਰਿਹਾ ਹੈ।
;
;
;
;
;
;
;
;