02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮੁੱਖ ਮੰਤਰੀ ਮਾਨ ਅੱਜ ਜਾਰੀ ਕਰਨਗੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ

ਚੰਡੀਗੜ੍ਹ, 1 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਠਾਨਕੋਟ ਵਿਚ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅਗਲੀ ਕਿਸ਼ਤ ਜਾਰੀ ਕਰਨਗੇ। ਇਹ ਪੈਸੇ ਅੱਜ....

ਅਜੀਤ ਡੈਸਕ 01-08-2026

ਚੰਡੀਗੜ੍ਹ, 1 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਠਾਨਕੋਟ ਵਿਚ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅਗਲੀ ਕਿਸ਼ਤ ਜਾਰੀ ਕਰਨਗੇ। ਇਹ ਪੈਸੇ ਅੱਜ 35.5 ਲੱਖ ਔਰਤਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤਾ ਜਾਵੇਗਾ। ਪਹਿਲਾਂ 33 ਲੱਖ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਚੁੱਕਾ ਹੈ।

ਅੱਜ ਤੱਕ ਪੰਜਾਬ ਵਿਚ ਕੁੱਲ 68.5 ਲੱਖ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਮਾਨ ਸਰਕਾਰ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1000 ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1500 ਦਾ ਮਾਣਭੱਤਾ ਜਾਰੀ ਕਰ ਰਹੀ ਹੈ। ਇਹ ਮਾਣਭੱਤਾ ਅੱਜ ਸਿੱਧੇ ਔਰਤਾਂ ਦੇ ਬੈਂਕ ਖਾਤਿਆਂ ਵਿਚ ਟਰਾਂਸਫਰ ਕੀਤਾ ਜਾਵੇਗਾ।

ਪਿਛਲੀ ਖ਼ਬਰ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ 200 ਰੁਪਏ ਤੋਂ ਵੱਧ ਦੀ ਕਟੌਤੀ ਅਗਲੀ ਖ਼ਬਰ ⭐️ਮਾਣਕ ਮੋਤੀ ⭐️