JALANDHAR WEATHER

ਡੇਰਾਬੱਸੀ ਵਿਖੇ 13 ਸਾਲਾਂ ਨਾਬਾਲਗ ਲੜਕੀ ਨਾਲ ਸ਼ੋਸ਼ਣ ਦੇ ਦੋਸ਼ਾਂ ਅਧੀਨ ਵਿਅਕਤੀ ਖਿਲਾਫ਼ ਮਾਮਲਾ ਦਰਜ

ਡੇਰਾਬੱਸੀ, 1 ਅਗਸਤ (ਰਣਬੀਰ ਸਿੰਘ ਪੜ੍ਹੀ)- ਸਥਾਨਕ ਪੁਲਿਸ ਵਲੋਂ 13 ਸਾਲਾ ਨਾਬਾਲਗ ਲੜਕੀ ਨਾਲ ਜ਼ਬਰਦਸਤੀ ਸ਼ੋਸ਼ਣ ਕਰਨ ਦੇ ਗੰਭੀਰ ਦੋਸ਼ਾਂ ਅਧੀਨ ਇਕ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਪੀੜਤਾ ਦੀ ਮਾਮੀ/ਚਾਚੀ ਨੇ ਦੱਸਿਆ ਕਿ ਪੀੜਤ ਲੜਕੀ ਡੇਰਾਬੱਸੀ ਦੇ ਇਕ ਸਕੂਲ ਵਿਚ ਪੜ੍ਹਦੀ ਹੈ। ਬੀਤੇ ਦਿਨੀਂ ਸਕੂਲ ਵਲੋਂ ਲੜਕੀ ਦੀ ਤਬੀਅਤ ਖ਼ਰਾਬ ਹੋਣ ਸੰਬੰਧੀ ਸੂਚਨਾ ਮਿਲਣ 'ਤੇ ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਲਿਜਾ ਕੇ ਡਾਕਟਰੀ ਜਾਂਚ ਕਰਵਾਈ ਤਾਂ ਡਾਕਟਰਾਂ ਵਲੋਂ ਲੜਕੀ ਦੇ ਗਰਭਵਤੀ ਹੋਣ ਦੀ ਪੁਸ਼ਟੀ ਕੀਤੀ ਗਈ।

ਪਰਿਵਾਰ ਵਲੋਂ ਪੁੱਛਗਿੱਛ ਕਰਨ 'ਤੇ ਪੀੜਤਾ ਨੇ ਦੱਸਿਆ ਕਿ ਮੁਲਜ਼ਮ ਸਾਲੀਮ, ਜੋ ਕਿ ਮੂਲ ਰੂਪ ਵਿਚ ਜ਼ਿਲ੍ਹਾ ਯਮੁਨਾਨਗਰ (ਹਰਿਆਣਾ) ਦਾ ਰਹਿਣ ਵਾਲਾ ਹੈ ਅਤੇ ਹੁਣ ਡੇਰਾਬੱਸੀ ਖੇਤਰ ਵਿਚ ਰਹਿ ਰਿਹਾ ਹੈ, ਵਲੋਂ ਉਸ ਨੂੰ ਡਰਾ-ਧਮਕਾ ਕੇ ਜ਼ਬਰਦਸਤੀ ਉਸ ਦਾ ਸਰੀਰਕ ਸ਼ੋਸ਼ਣ ਕੀਤਾ ਜਾ ਰਿਹਾ ਸੀ।
ਇਸ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਡੇਰਾਬੱਸੀ ਵਿਖੇ ਮੁਲਜ਼ਮ ਸਾਲੀਮ ਖ਼ਿਲਾਫ਼ 65(1) ਅਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ