ਚੰਡੀਗੜ੍ਹ ’ਚ ਮਨਾਈ ਗਈ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 18ਵੀਂ ਬਰਸੀ
ਚੰਡੀਗੜ੍ਹ, 1 ਅਗਸਤ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਚ ਅੱਜ ਬਾਬਾ ਸੋਹਣ ਸਿੰਘ ਭਕਨਾ ਭਵਨ ਸੈਕਟਰ 29 ਵਿਖੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 18ਵੀਂ ਬਰਸੀ ਮਨਾਈ ਜਾ ਰਹੀ ਹੈ। ਸੀ.ਪੀ.ਆਈ. (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਸਮਾਰੋਹ ਵਿਚ ਵੱਖ-ਵੱਖ ਰਾਜਨੀਤਕ ਪਾਰਟੀਆਂ ਤੇ ਆਗੂਆਂ ਨੇ ਵੀ ਸ਼ਿਰਕਤ ਕੀਤੀ ਹੈ। ਇਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਮੁੱਖ ਆਗੂ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ ਅਤੇ ਕਾਂਗਰਸ ਦੇ ਉੱਘੇ ਆਗੂ ਪਵਨ ਕੁਮਾਰ ਬਾਂਸਲ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਵੱਡੀ ਗਿਣਤੀ ਵਿਚ ਵਰਕਰ ਵੀ ਪੁੱਜੇ ਹੋਏ ਹਨ। ਇਸ ਮੌਕੇ ’ਤੇ ਵੱਖ ਵੱਖ ਆਗੂਆਂ ਵਲੋਂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾ ਰਹੇ ਹਨ।
;
;
;
;
;
;
;
;