ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਕਲਸ਼ ਸ਼ੋਭਾ ਯਾਤਰਾ ਦਾ ਪੰਜਾਬ ਦੇ ਡੇਰਾਬੱਸੀ ਹਲਕੇ 'ਚ ਭਰਵਾਂ ਸਵਾਗਤ
ਡੇਰਾਬੱਸੀ, 1 ਅਗਸਤ (ਰਣਬੀਰ ਸਿੰਘ ਪੜ੍ਹੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਪਵਿੱਤਰ ਕਲਸ਼ ਸ਼ੋਭਾ ਯਾਤਰਾ ਦੇ ਹਲਕਾ ਡੇਰਾਬੱਸੀ ਪਹੁੰਚਣ 'ਤੇ ਭਾਜਪਾ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਨਿੱਘਾ ਅਤੇ ਸ਼ਰਧਾਪੂਰਵਕ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਖੁਦ ਟਰੈਕਟਰ ਚਲਾ ਕੇ ਸ਼ੋਭਾ ਯਾਤਰਾ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਯਾਤਰਾ ਨਾਲ ਜੁੜ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ ਅਤੇ ਮਾਨਵਤਾ ਦੇ ਸੰਦੇਸ਼ ਨੂੰ ਅਪਣਾਉਣ ਦਾ ਸੱਦਾ ਦਿੱਤਾ।
ਕਲਸ਼ ਯਾਤਰਾ ਦੇ ਡੇਰਾਬੱਸੀ ਪਹੁੰਚਣ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਕਾਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦਾ ਕਾਫਲਾ ਯਾਤਰਾ ਨਾਲ ਸ਼ਾਮਿਲ ਰਿਹਾ, ਜਿਸ ਨਾਲ ਪੂਰਾ ਮਾਹੌਲ ਭਗਤੀ ਰੰਗ ਵਿਚ ਰੰਗਿਆ ਨਜ਼ਰ ਆਇਆ।
ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਜਨਮਭੂਮੀ ਵਾਰਾਣਸੀ ਤੋਂ ਕਲਸ਼ ਯਾਤਰਾ ਕੱਢੀ ਗਈ ਹੈ। ਗੁਰੂ ਰਵਿਦਾਸ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਦਾ ਸੰਦੇਸ਼ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਜ ਵਿਚ ਬਰਾਬਰੀ, ਆਪਸੀ ਸਾਂਝ ਅਤੇ ਭਾਈਚਾਰਕ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਕਾਸ਼ੀ ਤੋਂ ਆਈ ਪਵਿੱਤਰ ਚਰਨ-ਛੋਹ ਪ੍ਰਾਪਤ ਮਿੱਟੀ ਅਤੇ ਪਵਿੱਤਰ ਕਲਸ਼ ਦੇ ਦਰਸ਼ਨਾਂ ਦਾ ਸੌਭਾਗ ਪ੍ਰਾਪਤ ਹੋਣਾ ਸਮੂਹ ਸੰਗਤਾਂ ਲਈ ਮਾਣ ਵਾਲੀ ਗੱਲ ਹੈ।
;
;
;
;
;
;
;
;