ਪਰਿਵਾਰਕ ਕਲੇਸ਼ ਦੇ ਚਲਦਿਆਂ ਨੌਜਵਾਨ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ
ਲੁਧਿਆਣਾ, 1 ਅਗਸਤ- ਲੁਧਿਆਣਾ ਦੇ ਥਾਣਾ ਮੇਹਰਬਾਨ ਅਧੀਨ ਪੈਂਦੇ ਇਲਾਕੇ ਪਿੰਡ ਸੀੜਾ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਇਕ ਨੌਜਵਾਨ ਨੇ ਪਰਿਵਾਰਕ ਕਲੇਸ਼ ਦੇ ਚਲਦਿਆਂ ਘਰ ਵਿਚ ਹੀ ਫਾਹਾ ਲੈ ਕੇ ਆਤਮਹੱਤਿਆ ਕਰ ਲਈ, ਜਿਥੇ ਪਰਿਵਾਰਕ ਮੈਂਬਰਾਂ ਵਲੋਂ ਮ੍ਰਿਤਕ ਦੇ ਸਹੁਰਾ ਪਰਿਵਾਰ ਉੱਪਰ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਮੌਕੇ ’ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਆਪਣੀ ਘਰਵਾਲੀ ਨਾਲ ਅਕਸਰ ਕਲੇਸ਼ ਰਹਿੰਦਾ ਸੀ ਅਤੇ ਕਈ ਵਾਰ ਉਸ ਦੇ ਭਰਾਵਾਂ ਨੇ ਉਸ ਨਾਲ ਕੁੱਟਮਾਰ ਵੀ ਕੀਤੀ ਸੀ। ਇੰਨਾਂ ਹੀ ਨਹੀਂ ਉਨ੍ਹਾਂ ਨੇ ਇਲਜ਼ਾਮ ਲਗਾਏ ਕਿ ਮੇਰੇ ’ਤੇ ਪਤਨੀ ਦੇ ਭਰਾਵਾਂ ਨੇ ਉਸ ਦੀਆਂ ਲੱਤਾਂ ਤੱਕ ਤੋੜ ਦਿੱਤੀਆਂ ਸਨ। ਅਤੇ ਇਸ ਕਲੇਸ਼ ਦੇ ਚਲਦਿਆਂ ਹੀ ਬੀਤੇ ਦਿਨ ਮ੍ਰਿਤਕ ਦੀ ਪਤਨੀ ਘਰ ਛੱਡ ਕੇ ਗਈ ਸੀ ਅਤੇ ਮ੍ਰਿਤਕ ਵਲੋਂ ਆਤਮਹੱਤਿਆ ਕਰ ਲਈ ਹੈ। ਮ੍ਰਿਤਕ ਦਾ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਜਦੋਂ ਤੱਕ ਕਾਰਵਾਈ ਨਹੀਂ ਹੋ ਜਾਂਦੀ, ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅੰਤਿਮ ਸਸਕਾਰ ਨਹੀਂ ਕਰਨਗੇ ਪਰ ਮੌਕੇ ’ਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬੇਸ਼ੱਕ ਪੁਲਿਸ ਵਲੋਂ ਕੈਮਰੇ ਤੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
;
;
;
;
;
;
;
;