JALANDHAR WEATHER

ਪੁੱਤ ਦੇ ਸਾਹਮਣੇ ਹੋਈ ਥਾਰ ਦੀ ਟੱਕਰ ਨਾਲ ਮਾਂ ਦੀ ਮੌਤ, ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ

ਐੱਸ.ਏ.ਐੱਸ. ਨਗਰ (ਮੋਹਾਲੀ), 1 ਜੁਲਾਈ (ਕਪਿਲ ਵਧਵਾ)- ਸੋਹਾਣਾ ਥਾਣਾ ਪੁਲਿਸ ਨੇ ਇਕ ਸੜਕ ਹਾਦਸੇ ਵਿਚ 55 ਸਾਲਾਂ ਔਰਤ ਦੀ ਮੌਤ ਹੋਣ ਦੇ ਮਾਮਲੇ ਵਿਚ ਥਾਰ ਗੱਡੀ ਦੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿਚ ਮ੍ਰਿਤਕ ਔਰਤ ਦਾ ਪੁੱਤ ਅਤੇ ਪੋਤਾ ਵੀ ਜ਼ਖ਼ਮੀ ਹੋਏ ਹਨ। ਫਿਲਹਾਲ ਪੁਲਿਸ ਰਿਕਾਰਡ ਅਨੁਸਾਰ ਥਾਰ ਚਾਲਕ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਹੋਈ ਹੈ।

ਪੁਲਿਸ ਨੂੰ ਦਿੱਤੇ ਬਿਆਨ ਵਿਚ ਪਿੰਡ ਚਾਚੋਮਾਜਰਾ ਦੇ ਰਹਿਣ ਵਾਲੇ ਗਗਨਦੀਪ ਸਿੰਘ ਨੇ ਦੱਸਿਆ ਕਿ 28 ਜੁਲਾਈ ਦੀ ਸ਼ਾਮ ਕਰੀਬ 6 ਵਜੇ ਉਹ ਆਪਣੀ ਮਾਤਾ ਗੁਰਮੀਤ ਕੌਰ ਅਤੇ ਪੁੱਤਰ ਗੁਰਕੀਰਤ ਸਿੰਘ ਨਾਲ ਮੋਟਰਸਾਈਕਲ 'ਤੇ ਸ੍ਰੀ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਆਈਸ਼ਰ ਲਾਈਟਾਂ ਨੇੜੇ ਪਿੱਛੋਂ ਆਈ ਇਕ ਪੀ. ਬੀ. 03 ਨੰਬਰੀ ਥਾਰ ਗੱਡੀ ਨੇ ਕਥਿਤ ਤੌਰ 'ਤੇ ਲਾਪਰਵਾਹੀ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਸ਼ਿਕਾਇਤ ਮੁਤਾਬਕ ਹਾਦਸੇ ਤੋਂ ਬਾਅਦ ਚਾਲਕ ਕੁਝ ਸਮੇਂ ਲਈ ਰੁਕਿਆ ਪਰ ਲੋਕਾਂ ਦੀ ਭੀੜ ਇਕੱਠੀ ਹੁੰਦੀ ਦੇਖ ਕੇ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਵਿਚ ਗੁਰਮੀਤ ਕੌਰ ਦੇ ਸਿਰ ਅਤੇ ਲੱਤ 'ਤੇ ਗੰਭੀਰ ਸੱਟਾਂ ਲੱਗੀਆਂ, ਜਦਕਿ ਗਗਨਦੀਪ ਸਿੰਘ ਅਤੇ ਉਸ ਦਾ ਪੁੱਤਰ ਵੀ ਜ਼ਖ਼ਮੀ ਹੋਏ। ਪਰਿਵਾਰਕ ਮੈਂਬਰ ਜ਼ਖ਼ਮੀ ਔਰਤ ਨੂੰ ਪਹਿਲਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਹਸਪਤਾਲ, ਸੋਹਾਣਾ ਲੈ ਕੇ ਗਏ, ਜਿੱਥੋਂ ਡਾਕਟਰਾਂ ਨੇ ਉਸ ਨੂੰ ਜੀ.ਐੱਮ.ਸੀ.ਐੱਚ. ਸੈਕਟਰ-32, ਚੰਡੀਗੜ੍ਹ ਰੈਫ਼ਰ ਕਰ ਦਿੱਤਾ।

ਉੱਥੇ ਡਾਕਟਰਾਂ ਨੇ ਗੁਰਮੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਿਕਾਇਤ ਦੇ ਆਧਾਰ 'ਤੇ ਸੋਹਾਣਾ ਥਾਣਾ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 281, 106(1), 125(ਏ) ਅਤੇ 324(4) ਤਹਿਤ ਥਾਰ ਗੱਡੀ ਦੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵਲੋਂ ਵਾਹਨ ਦੇ ਰਜਿਸਟ੍ਰੇਸ਼ਨ ਨੰਬਰ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਚਾਲਕ ਦੀ ਗ੍ਰਿਫ਼ਤਾਰੀ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ